ਪੰਜਾਬ ਦੇ ਗੈਂਗਸਟਰ ਕਰਨਵੀਰ ਸਿੰਘ ਦਾ ਕੈਨੇਡਾ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਐਤਵਾਰ ਰਾਤ 9.20 ਵਜੇ ਕੋਕੁਇਟਲਮ ਸ਼ਹਿਰ ਵਿਚ ਵਾਪਰੀ। ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈਐਚਆਈਟੀ) ਨੇ ਪੀੜਤ ਦੀ ਪਛਾਣ 25 ਸਾਲਾ ਕਰਨਵੀਰ ਸਿੰਘ ਗਰਚਾ ਵਜੋਂ ਕੀਤੀ ਹੈ। ਜੋ ਕਿ ਗੈਂਗ ਗਤੀਵਿਧੀਆਂ ਵਿੱਚ ਸ਼ਾਮਿਲ ਸੀ। ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਪੁਲਿਕ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ ਤੋਂ ਹੇਠਾਂ ਉਤਰਦੇ ਹੀ ਅਣਪਛਾਤੇ ਮੁਲਜ਼ਮਾਂ ਵੱਲੋਂ ਕਰਨਵੀਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਪੁਲਿਸ ਘਟਨਾ ਤੋਂ ਪਹਿਲਾਂ ਕਰਨਵੀਰ ਸਿੰਘ ਨੂੰ ਉਤਾਰਨ ਵਾਲੇ ਡਰਾਈਵਰ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਨਸ਼ਾ ਤਸਕਰਾਂ ਜਾਂ ਗੈਂਗਸਟਰਾਂ ਨੇ ਅੰਜਾਮ ਦਿੱਤਾ ਹੈ।ਪੁਲਿਸ ਵੱਲੋਂ ਬੁਰੀ ਤਰ੍ਹਾਂ ਨਾਲ ਜ਼ਖਮੀ ਹੋਏ ਕਰਨਵੀਰ ਸਿੰਘ ਗਰਚਾ ਨੂੰ ਰਾਇਲ ਕੈਨੇਡੀਅਨ ਮਾਊਂਟਿਡ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਕੈਨੇਡਾ : ਗੈਂਗਸਟਰ ਕਰਨਵੀਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ
Total Views: 144 ,
Real Estate



















