ਭਗਵੰਤ ਮਾਨ ਨੂੰ ਆਪਾ ਵੇਚਣ ਵਾਲੇ ਚੈਨਲ ਤੇ ਅਖ਼ਬਾਰਾਂ ਸੁਧਰ ਜਾਣ-ਅਕਾਲੀ ਦਲ

ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਅਕਾਲੀ ਦਲ ਦੀ ਮੀਟਿੰਗ ਵਿਚ ਨੋਟਿਸ ਲਿਆ ਕਿ ਆਮ ਆਦਮੀ ਪਾਰਟੀ ਮੀਡੀਆ ਨੂੰ ਡਰਾ ਧਮਕਾ ਰਹੀ ਹੈ ਤੇ ਮੀਟਿੰਗ ਵਿਚ ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ ਕੁਚਲਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ ਗਈ। ਮੀਟਿੰਗ ਵਿਚ ਇਹ ਵੀ ਮਹਿਸੂਸ ਕੀਤਾ ਗਿਆ ਕਿ ਕੁਝ ਮੀਡੀਆ ਘਰਾਣਿਆਂ ਨੇ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਸਰਕਾਰ ਕੋਲ ਵੇਚ ਦਿੱਤਾ ਹੈ ਅਤੇ ਬਦਲੇ ਵਿਚ ਇਸ਼ਤਿਹਾਰਾਂ ਦੇ ਕਰੋੜਾਂ ਰੁਪਏ ਹਾਸਲ ਕਰ ਰਹੇ ਹਨ। ਮੀਟਿੰਗ ਵਿਚ ਅਜਿਹੇ ਮੀਡੀਆ ਘਰਾਣਿਆਂ ਨੂੰ ਆਖਿਆ ਕਿ ਉਹ ਪੱਤਰਕਾਰੀ ਦੇ ਇਸ ਪਵਿੱਤਰ ਕਿੱਤੇ ਪ੍ਰਤੀ ਬਹੁਤ ਵੱਡਾ ਗੁਨਾਹ ਕਰ ਰਹੇ ਹਨ ਤੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰ ਰਹੇ ਹਨ। ਪਾਰਟੀ ਨੇ ਕਿਹਾ ਕਿ ਹੁਣ ਬਹੁਤ ਹੋ ਗਿਆ ਤੇ ਜਿਹੜੇ ਚੈਨਲ ਤੇ ਅਖ਼ਬਾਰਾਂ ਭਗਵੰਤ ਮਾਨ ਦਾ ਪ੍ਰਾਪੇਗੰਡਾ ਸਾਧਨ ਬਣ ਗਏਹਨ, ਉਹ ਆਪਣੇ ਤੌਰ ਤਰੀਕੇ ਸੁਧਾਰ ਲੈਣ ਤੇ ਆਜ਼ਾਦ ਤੇ ਨਿਰਪੱਖ ਪੱਤਰਕਾਰਤਾ ਕਰਨ ਜਾਂ ਫਿਰ ਅਕਾਲੀ ਦਲ ਉਹਨਾਂ ਦਾ ਬਾਈਕਾਟ ਕਰਨ ਵਾਸਤੇ ਮਜਬੂਰ ਹੋਵੇਗਾ।

Total Views: 134 ,
Real Estate