ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ 2022 ਦੇ ਸਮੇਂ ਦੌਰਾਨ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ, 2022 ਨੂੰ ਜਾਰੀ ਜਾਂਚ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਪੜਤਾਲ ਉਪਰੰਤ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਐਫ.ਆਈ.ਆਰ. ਨੰ. 20 ਮਿਤੀ 9/7/2023 ਨੂੰ ਦਰਜ ਕੀਤੀ ਗਈ ਹੈ।

Total Views: 113 ,
Real Estate