ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਅੱਜ ਸਵੇਰੇ 52,000 ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਲੋ ਫਲੱਡ ਐਲਾਨਿਆ ਗਿਆ। ਜ਼ਿਕਰਯੋਗ ਹੈ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਜਾਂਦੇ ਪਾਣੀ ਦੀ ਮਾਰ ਹਥਾੜ ਇਲਾਕੇ ਨੂੰ ਪੈਂਦੀ ਹੈ ਤੇ ਇਸ ਸਮੇਂ ਦਰਿਆ ਦੇ ਨਾਲ ਲੱਗਦੀਆਂ ਜ਼ਮੀਨਾਂ ਜਲ-ਥਲ ਹੋ ਚੁੱਕੀਆਂ ਹਨ ਤੇ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਡੁੱਬ ਚੁੱਕੀਆਂ ਹਨ। ਖ਼ੇਤਾਂ ‘ਚ ਕਈ-ਕਈ ਫੁੱਟ ਪਾਣੀ ਭਰ ਚੁੱਕਾ ਹੈ। ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀਂ ਜਾਣਕਾਰੀ ਅਨੁਸਾਰ ਅੱਜ ਸਵੇਰੇ 10 ਵਜੇ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ‘ਚ 60938 ਕਿਊਸਿਕ ਪਾਣੀ ਦੀ ਆਮਦ ਸੀ ਤੇ ਇਸ ‘ਚੋਂ 52498 ਕਿਊਸਿਕ ਪਾਣੀ ਡਾਊਨ ਸਟਰੀਮ ਨੂੰ ਛੱਡਿਆ ਜਾ ਰਿਹਾ ਸੀ।
Total Views: 353 ,
Real Estate
















