ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ

ਚਿਤਕਾਰਾ ਯੂਨੀਵਰਸਿਟੀ ਦੇ 20 ਸਾਲਾ ਵਿਦਿਆਰਥੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਪੁਲੀਸ ਨੇ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ। ਮ੍ਰਿਤਕ ਵਿਦਿਆਰਥੀ ਦੀ ਪਛਾਣ ਹਰੀਸ਼ ਕਿਸ਼ੋਰ ਧਾਰ ਪੁਰੇ ਵਜੋਂ ਹੋਈ ਹੈ। ਉਹ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਵਿਦਿਆਰਥੀ ਹਰੀਸ਼ ਕਿਸ਼ੋਰ ਕਰੀਬ ਦੋ ਸਾਲਾਂ ਤੋਂ ਸਾਇੰਸ ਦੀ ਸਿੱਖਿਆ ਲੈ ਰਿਹਾ ਸੀ। ਯੂਨੀਵਰਸਿਟੀ ਨੇ ਦੱਸਿਆ ਕਿ ਬੀਤੇ ਦਿਨ ਹਰੀਸ਼ ਪੈਰ ਫਿਸਲਣ ਕਾਰਨ ਪਾਣੀ ਵਿੱਚ ਡਿੱਗ ਗਿਆ ਅਤੇ ਡੁੱਬ ਗਿਆ।

Total Views: 518 ,
Real Estate