ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਨੂੰ ਤੀਜੀ ਵਾਰ ਐਕਸਟੈਂਸ਼ਨ ਦੇਣ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਤੀਜੀ ਵਾਰ ਵਾਧਾ ਕਾਨੂੰਨ ਤਹਿਤ ਅਵੈਧ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮਿਆਦ ਵਧਾਉਣ ਦੇ ਹੁਕਮ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੱਤਾ ਹੈ। ਅਦਾਲਤ ਨੇ ਮਿਸ਼ਰਾ ਨੂੰ ਈਡੀ ਡਾਇਰੈਕਟਰ ਦਾ ਅਹੁਦਾ ਛੱਡਣ ਲਈ 31 ਜੁਲਾਈ ਤੱਕ ਦਾ ਸਮਾਂ ਦਿੱਤਾ ਹੈ। ਇਹ ਫੈਸਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਮੌਜੂਦਾ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਦੇ ਵਾਧੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਆਇਆ ਹੈ।
Total Views: 155 ,
Real Estate


















