ਕੋਟਕਪੁਰਾ: ਮਕਾਨ ਦੀ ਛੱਤ ਡਿੱਗਣ ਕਾਰਨ ਗਰਭਵਤੀ ਔਰਤ ਸਮੇਤ 3 ਦੀ ਮੌਤ

ਕੋਟਕਪੁਰਾ ਵਿੱਚ ਬੁੱਧਵਾਰ ਤੜਕੇ ਇੱਕ ਘਰ ਦੀ ਛੱਤ ਡਿੱਗ ਗਈ। ਘਰ ਵਿੱਚ ਸੁੱਤੇ ਪਏ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੈ।ਹਾਦਸਾ ਮੀਂਹ ਕਾਰਨ ਵਾਪਰਿਆ। ਬੁੱਧਵਾਰ ਤੜਕੇ 4 ਵਜੇ ਦੇ ਕਰੀਬ ਇੱਕ ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮਲਬੇ ਹੇਠ ਦੱਬ ਕੇ ਇਕ ਲੜਕੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਮ੍ਰਿਤਕਾਂ ਵਿੱਚ ਇੱਕ ਗਰਭਵਤੀ ਔਰਤ ਵੀ ਸ਼ਾਮਲ ਹੈ। ਮਰਨ ਵਾਲਿਆਂ ਵਿੱਚ ਗੁਰਪ੍ਰੀਤ ਸਿੰਘ, ਉਸਦੀ ਸੱਤ ਮਹੀਨਿਆਂ ਦੀ ਗਰਭਵਤੀ ਪਤਨੀ ਕਰਮਜੀਤ ਕੌਰ ਅਤੇ ਚਾਰ ਸਾਲਾ ਪੁੱਤਰ ਗੈਵੀ ਸ਼ਾਮਲ ਹਨ।

Total Views: 167 ,
Real Estate