ਲਾਹੌਰ ‘ਚ ਫਰਿੱਜ ਦਾ ਕੰਪ੍ਰੈਸ਼ਰ ਫਟਣ ਕਾਰਨ ਇਕ ਹੀ ਪਰਿਵਾਰ ਦੇ 10 ਜਾਣਿਆਂ ਦੀ ਮੌਤ

ਪਾਕਿਸਤਾਨ ਦੇ ਲਾਹੌਰ ‘ਚ ਇਕ ਘਰ ‘ਚ ਭਿਆਨਕ ਅੱਗ ਲੱਗਣ ਕਾਰਨ ਇਕ ਹੀ ਪਰਿਵਾਰ ਦੇ 10 ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਛੇ ਬੱਚੇ ਸ਼ਾਮਿਲ ਹਨ। ਮਿਲੀ ਜਾਣਕਾਰੀ ਅਨੁਸਾਰ ਲਾਹੌਰ ਦੇ ਭਾਟੀ ਗੇਟ ਇਲਾਕੇ ‘ਚ ਬੁੱਧਵਾਰ ਨੂੰ ਫਰਿੱਜ ਦਾ ਕੰਪ੍ਰੈਸਰ ਫਟਣ ਨਾਲ ਅੱਗ ਲੱਗ ਗਈ। ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਘਰ ਵਿੱਚ ਧੂੰਏਂ ਤੋਂ ਬਚਣ ਲਈ ਕੋਈ ਥਾਂ ਨਹੀਂ ਸੀ ਅਤੇ ਇੱਕ ਆਦਮੀ, ਉਸਦੀ ਪਤਨੀ, ਦੋ ਹੋਰ ਔਰਤਾਂ ਅਤੇ ਛੇ ਬੱਚਿਆਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਬੱਚਿਆਂ ਵਿੱਚ ਇੱਕ ਸੱਤ ਮਹੀਨੇ ਦਾ ਬੱਚਾ ਵੀ ਸ਼ਾਮਿਲ ਹੈ।

Total Views: 258 ,
Real Estate