ਪਾਕਿਸਤਾਨ ਨੇ ਸੁਲੇਮਾਨ ਹੈੱਡ ਵਰਕਸ ਤੋਂ 10 ਫਲੱਡ ਗੇਟ ਖੋਲ੍ਹ ਕੇ ਦਿੱਤੀ ਰਾਹਤ

ਪੰਜਾਬ ’ਚ ਹੁਣ ਘੱਗਰ ਤੇ ਸਤਲੁਜ ਦੇ ਪਾਣੀ ਨੇ ਸਰਹੱਦੀ ਪੱਟੀ ਅਤੇ ਸੰਗਰੂਰ ਜ਼ਿਲ੍ਹੇ ਨੂੰ ਲਪੇਟ ਵਿਚ ਲੈ ਲਿਆ ਹੈ। ਹਾਲਾਂਕਿ ਦੋ ਦਿਨਾਂ ਤੋਂ ਮੌਸਮ ਸਾਫ਼ ਹੈ ਪ੍ਰੰਤੂ ਦੋਵੇਂ ਦਰਿਆਵਾਂ ਦੇ ਪਾਣੀਆਂ ਨਾਲ ਤਬਾਹੀ ਰੁਕ ਨਹੀਂ ਰਹੀ ਹੈ। ਘੱਗਰ ਦਾ ਪਾਣੀ ਮਾਨਸਾ ਜ਼ਿਲ੍ਹੇ ’ਚ ਵੀ ਪਹੁੰਚ ਗਿਆ ਹੈ। ਬੇਸ਼ੱਕ ਦਰਿਆਵਾਂ ਵਿਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ਪਰ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਪਾਕਿਸਤਾਨ ਨੇ ਸੁਲੇਮਾਨ ਹੈੱਡ ਵਰਕਸ ਦੇ ਫਲੱਡ ਗੇਟ ਖੋਲ੍ਹ ਦਿੱਤੇ ਹਨ ਜਿਸ ਨੇ ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਨੂੰ ਹਲਕੀ ਰਾਹਤ ਦਿੱਤੀ ਹੈ।ਪਾਕਿਸਤਾਨ ਨੇ ਸੁਲੇਮਾਨ ਹੈੱਡ ਵਰਕਸ ਤੋਂ 10 ਫਲੱਡ ਗੇਟ ਖੋਲ੍ਹ ਦਿੱਤੇ। ਮੁੱਖ ਇੰਜਨੀਅਰ (ਡਰੇਨਜ਼) ਐੱਚ ਐੱਸ ਮਹਿੰਦੀਰੱਤਾ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਫਲੱਡ ਗੇਟ ਖੋਲ੍ਹੇ ਜਾਣ ਨਾਲ ਦੱਖਣੀ ਮਾਲਵੇ ਦਾ ਪਾਣੀ ਦੇ ਕਹਿਰ ਤੋਂ ਬਚਾਅ ਹੋ ਗਿਆ ਹੈ। ਫ਼ਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਫਲੱਡ ਗੇਟ ਖੋਲ੍ਹੇ ਜਾਣ ਨਾਲ ਪਾਕਿਸਤਾਨ ਵਾਲੇ ਪਾਸੇ ਨੂੰ ਪਾਣੀ ਦਾ ਵਹਾਅ ਤੇਜ਼ ਹੋਇਆ ਹੈ।

Total Views: 130 ,
Real Estate