ਚੰਡੀਗੜ੍ਹ : ਇਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ ਖੋਲ੍ਹੇ ਗਏ ਸੁਖਨਾ ਝੀਲ ਦੇ ਫਲੱਡ ਗੇਟ

ਚੰਡੀਗੜ੍ਹ ‘ਚ ਇਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਖੋਲ ਦਿਤੇ ਹਨ। ਜਿਸ ਕਾਰਨ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਚੰਡੀਗੜ੍ਹ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਬਾਹਰ ਨਾ ਜਾਣ ਲਈ ਕਿਹਾ ਹੈ।ਚੰਡੀਗੜ੍ਹ ਪੁਲਿਸ ਨੇ ਸ਼ਾਸਤਰੀ ਨਗਰ, ਸੀਟੀਯੂ ਵਰਕਸ਼ਾਪ, ਮੱਖਣ ਮਾਜਰਾ, ਪਿੰਡ ਕਿਸ਼ਨਗੜ੍ਹ ਵਿਚ ਸੁਖਨਾ ’ਤੇ ਬਣੇ ਪੁਲ ਨੂੰ ਬੰਦ ਕਰ ਦਿਤਾ ਹੈ। ਜਦੋਂ ਤੱਕ ਪਾਣੀ ਦਾ ਪੱਧਰ ਨਹੀਂ ਘੱਟਦਾ, ਉਦੋਂ ਤੱਕ ਇਹ ਸੜਕ ਬੰਦ ਰਹੇਗੀ।

Total Views: 194 ,
Real Estate