ਹੜ੍ਹਾਂ ਦੀ ਲਪੇਟ ‘ਚ ਆ ਕੇ ਮਾਰੇ ਗਏ PRTC ਦੇ ਡਰਾਈਵਰ ਤੇ ਕੰਡਕਟਰ ਨੂੰ ਇਨਸਾਫ ਦਵਾਉਣ ਲਈ ਮੁਲਾਜ਼ਮਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਦੋ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਚ ਬਿਆਸ ਨਦੀ ਵਿੱਚ ਆਏ ਉਫਾਨ ਕਾਰਨ ਚੰਡੀਗੜ੍ਹ ਡਿਪੂ ਦੀ ਪੀਆਰਟੀਸੀ ਦੀ ਬੱਸ ਨਦੀ ਚ ਵਹਿ ਗਈ ਜਿਸਦੇ ਚੱਲਦੇ ਡਰਾਈਵਰ ਅਤਕੰਡਕਟਰ ਦੀ ਇਸ ਦਰਦਨਾਕ ਹਾਦਸੇ ਚ ਮੌਤ ਹੋ ਗਈ।PRTC ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਸੂਬੇ ਦੇ 9 ਡਿਪੂ ਮੁਕੰਮਲ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੀ ਮੰਗ ਹੈ ਕਿ ਹੜ੍ਹਾਂ ਦੀ ਲਪੇਟ ‘ਚ ਆਏ ਦੋਵਾਂ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਐਲਾਨ ਕੀਤਾ ਹੈ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤਕ ਉਹ ਹੜਤਾਲ ‘ਤੇ ਰਹਿਣਗੇ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਪੀਆਰਟੀਸੀ ਦੇ ਮੁਲਾਜ਼ਮ ਗੁਰਦੀਪ ਸਿੰਘ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਦੀਆਂ ਬੱਸਾਂ ਵੀ ਹਿਮਾਚਲ ਪ੍ਰਦੇਸ਼ ਵਿੱਚ ਫਸੀਆਂ ਹੋਈਆਂ ਹਨ। ਗੁਰਦੀਪ ਸਿੰਘ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਸੀ ਪਰ ਇਸ ਦੇ ਬਾਵਜੂਦ ਹਿਮਾਚਲ ਨੂੰ ਜਾਣ ਵਾਲੀਆਂ ਬੱਸਾਂ ਨੂੰ ਨਹੀਂ ਰੋਕਿਆ ਗਿਆ ਅਤੇ ਅੱਜ ਵੀ ਸਾਡੇ ਡਰਾਈਵਰ ਅਤੇ ਕੰਡਕਟਰ ਉੱਥੇ ਫਸੇ ਹੋਏ ਹਨ।Total Views: 204 ,
Real Estate



















