ਅਮਰੀਕਾ ‘ਚ ਭਿਆਨਕ ਗਰਮੀ ਨਾਲ ਬੁਰਾ ਹਾਲ, 43 ਡਿਗਰੀ ਪੁੱਜਾ ਤਾਪਮਾਨ

ਅਮਰੀਕਾ ਦੇ ਲੋਕ ਭਿਆਨਕ ਗਰਮੀ ਦੇ ਕਹਿਰ ਦਾ ਸਾਹਮਣਾ ਕਰ ਰਹੇ ਹਨ। ਗਰਮੀ ਦਾ ਇਹ ਹਾਲ ਹੈ ਕਿ ਲੋਕਾਂ ਨੂੰ ਲੋੜ ਨਾ ਹੋਣ ‘ਤੇ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਦੱਖਣ-ਪੱਛਮੀ ਅਮਰੀਕਾ ਤੋਂ ਲੈ ਕੇ ਵਾਸ਼ਿੰਗਟਨ ਰਾਜ ਤੱਕ ਗਰਮੀ ਨਾਲ ਜੂਝ ਰਿਹਾ ਹੈ। ਅਮਰੀਕਾ ਦੇ ਮੌਸਮ ਵਿਭਾਗ ਨੇ ਦੇਸ਼ ਦੇ 113 ਮਿਲੀਅਨ ਲੋਕਾਂ ਨੂੰ ਗਰਮੀ ਦੀ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਰ ਵਾਧਾ ਹੋ ਸਕਦਾ ਹੈ। ਨੈਸ਼ਨਲ ਵੈਦਰ ਸਰਵਿਸ ਨੇ ਕਿਹਾ ਕਿ ਲਗਪਗ 20 ਮਿਲੀਅਨ ਲੋਕ 43 ਡਿਗਰੀ ਸੈਲਸੀਅਸ ਗਰਮੀ ਦਾ ਸਾਹਮਣਾ ਕਰ ਰਹੇ ਹਨ ਅਤੇ ਇਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਵੱਧ ਤਾਪਮਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਫਲੋਰੀਡਾ, ਟੈਕਸਾਸ ਤੋਂ ਕੈਲੀਫੋਰਨੀਆ ਤਕ ਸ਼ੁੱਕਰਵਾਰ ਰਾਤ ਨੂੰ ਲੂ ਦੀ ਚਿਤਾਵਨੀ ਜਾਰੀ ਕੀਤੀ ਗਈ।NWS ਨੇ ਕਿਹਾ ਕਿ ਸ਼ਨਿਚਰਵਾਰ ਵੀ ਅਸਧਾਰਨ ਤੌਰ ‘ਤੇ ਗਰਮ ਰਹੇਗਾ, ਕੁਝ ਖੇਤਰਾਂ ਵਿਚ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਦੇ 46 ਡਿਗਰੀ ਤਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਕੜਾਕੇ ਦੀ ਗਰਮੀ ਅਗਲੇ ਹਫਤੇ ਤੱਕ ਜਾਰੀ ਰਹੇਗੀ।

Total Views: 147 ,
Real Estate