ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਮ੍ਰਿਤਸਰ ‘ਚ NCB ਦਫ਼ਤਰ ਦਾ ਵੀ ਨੀਂਹ ਪੱਥਰ ਰੱਖਿਆ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦੌਰਾਨ ਅੰਮ੍ਰਿਤਸਰ ‘ਚ NCB ਦਫਤਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਹੈ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੋਈ। ਜਿਸ ਵਿੱਚ ਪੰਜਾਬ ਤੋਂ ਇਲਾਵਾ 9 ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ। ਪ੍ਰੋਗਰਾਮ ਵਿੱਚ ਦਿੱਲੀ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਉੜੀਸਾ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੈਫਟੀਨੈਂਟ ਗਵਰਨਰਾਂ ਨੇ ਸ਼ਮੂਲੀਅਤ ਕੀਤੀ। NCB ‘ਤੇ ਆਧਾਰਿਤ ਇਸ ਮੀਟਿੰਗ ‘ਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਆਨਲਾਈਨ ਸੰਕੇਤ ‘ਤੇ 1,44,000 ਕਿਲੋਗ੍ਰਾਮ ਨਸ਼ੀਲੇ ਪਦਾਰਥ, ਜਿਨ੍ਹਾਂ ਦੀ ਕੀਮਤ 2,416 ਕਰੋੜ ਰੁਪਏ ਹੈ, ਨੂੰ ਨਸ਼ਟ ਕੀਤਾ ਗਿਆ।

Total Views: 128 ,
Real Estate