ਚੰਡੀਗੜ੍ਹ ਯੂਨੀਵਰਸਿਟੀ ਦੇ 2 ਵਿਦਿਆਰਥੀਆਂ ਨੂੰ ਮਾਰੀਆਂ ਗੋਲੀਆਂ, 1 ਦੀ ਮੌਤ

ਚੰਡੀਗੜ੍ਹ ਯੂਨੀਵਰਸਿਟੀ ‘ਚ ਪੜ੍ਹਦੇ ਦੋ ਵਿਦਿਆਰਥੀਆਂ ਦੇ ਘਰ ਆ ਕੇ ਦੋ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਦੂਜਾ ਗੰਭੀਰ ਜ਼ਖ਼ਮੀ ਹੈ। ਉਸ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਅਨੁਜ ਵਾਸੀ ਭਿਵਾਨੀ ਵਜੋਂ ਹੋਈ ਹੈ ਅਤੇ ਜ਼ਖ਼ਮੀ ਵਿਦਿਆਰਥੀ ਦੀ ਪਛਾਣ ਪਵਨੀਤ ਵਜੋਂ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਦੋਵੇਂ ਵਿਦਿਆਰਥੀ ਸੀਯੂ ਵਿੱਚ ਪੜ੍ਹਦੇ ਸਨ ਅਤੇ ਪਿੰਡ ਭਾਗੋਮਾਜਰਾ ਵਿੱਚ ਪੈਂਦੀ ਸਰਪੰਚ ਕਲੋਨੀ ਵਿੱਚ ਇੱਕ ਮਕਾਨ ਵਿੱਚ ਕਿਰਾਏ ’ਤੇ ਰਹਿ ਰਹੇ ਸਨ। ਐਤਵਾਰ ਰਾਤ ਨੂੰ ਉਹ ਕਮਰੇ ‘ਚ ਸਨ ਤਾਂ ਅਚਾਨਕ ਦੋ ਨੌਜਵਾਨ ਮੂੰਹ ‘ਤੇ ਕੱਪੜਾ ਬੰਨ੍ਹ ਕੇ ਆਏ ਅਤੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਨਾਲ ਝਗੜਾ ਕਰਨ ਲੱਗੇ। ਇਸ ਦੌਰਾਨ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਵਿਚ ਅਨੁਜ ਅਤੇ ਪਵਨੀਤ ਦੋਵੇਂ ਜ਼ਖਮੀ ਹੋ ਗਏ। ਇਸ ਤੋਂ ਬਾਅਦ ਹਮਲਾਵਰ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ।

Total Views: 125 ,
Real Estate