ਅਸੰਵਿਧਾਨਕ ਸੀ ਗੁਰਦੁਆਰਾ ਸੋਧ ਪਾਸ ਕਰਨ ਵਾਲਾ ਸੈਸ਼ਨ -ਰਾਜਪਾਲ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਗੁਰਦੁਆਰਾ ਐਕਟ 1925 ‘ਤੇ ਜਲਦੀ ਦਸਤਖਤ ਕਰਨ ਲਈ ਪੱਤਰ ਦਾ ਜਵਾਬ ਦਿੱਤਾ ਹੈ। ਰਾਜਪਾਲ ਪੁਰੋਹਿਤ ਨੇ ‘ਆਪ’ ਸਰਕਾਰ ਦੇ 19-20 ਜੂਨ ਨੂੰ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਰਾਜਪਾਲ ਨੇ ਕਿਹਾ ਹੈ ਕਿ ਉਹਨਾਂ ਨੇ ਜੋ ਕਾਨੂੰਨੀ ਰਾਇ ਲਈ ਹੈ, ਉਸ ਮੁਤਾਬਕ 19 ਅਤੇ 20 ਜੂਨ ਨੂੰ ਪੰਜਾਬ ਵਿਧਾਨ ਸਭਾ ਦਾ ਸੱਦਿਆ ਗਿਆ ਇਜਲਾਸ ਕਾਨੂੰਨ ਤੇ ਪ੍ਰਕਿਰਿਆ ਦੀ ਉਲੰਘਣਾ ਸੀ।ਰਾਜਪਾਲ ਨੇ ਮੁੱਖ ਮੰਤਰੀ ਨੂੰ ਜਵਾਬ ਦਿੱਤਾ ਕਿ 19-20 ਨੂੰ ਬੁਲਾਈ ਗਈ ਮੀਟਿੰਗ ਕਾਨੂੰਨ ਦੇ ਅਧੀਨ ਨਹੀਂ ਹੈ। ਇਸ ਵਿੱਚ ਪਾਸ ਕੀਤੇ ਚਾਰੇ ਬਿੱਲ ਕਾਨੂੰਨ ਦੀ ਉਲੰਘਣਾ ਹਨ। ਰਾਜਪਾਲ ਨੇ ਕਿਹਾ ਕਿ ਉਹ ਇਸ ਸਬੰਧੀ ਦੇਸ਼ ਦੇ ਅਟਾਰਨੀ ਜਨਰਲ ਦੀ ਰਾਏ ਲੈਣਗੇ। ਇਸ ਤੋਂ ਬਾਅਦ ਹੀ ਉਹ ਪਾਸ ਕੀਤੇ ਗਏ ਬਿੱਲਾਂ ‘ਤੇ ਫੈਸਲਾ ਲੈਣਗੇ।

Total Views: 139 ,
Real Estate