ਅਦਾਲਤ ਨੇ ਦਿੱਤੀ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜ਼ਾਜਤ

ਕੋਟਕਪੁਰਾ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ। ਸੁਖਬੀਰ ਬਾਦਲ ਨੇ ਅਰਜ਼ੀ ਦਾਇਰ ਕਰ ਕੇ ਅਦਾਲਤ ਤੋਂ 10 ਦਿਨ ਵਾਸਤੇ ਵਿਦੇਸ਼ ਜਾਣ ਦੀ ਆਗਿਆ ਮੰਗੀ ਸੀ ਤੇ ਕਿਹਾ ਸੀ ਕਿ ਉਹਨਾਂ ਆਪਣੀ ਬੇਟੀ ਦੀ ਗਰੈਜ਼ੂਏਸ਼ਨ ਸੈਰੇਮਨੀ ਵਿਚ ਸ਼ਾਮਲ ਹੋਣਾ ਹੈ। ਸਰਕਾਰੀ ਪੱਖ ਵੱਲੋਂ ਪੇਸ਼ ਵਕੀਲ ਨੇ ਉਹਨਾਂ ਦੀ ਅਰਜ਼ੀ ਦਾ ਵਿਰੋਧ ਕੀਤਾ ਪਰ ਅਦਾਲਤ ਨੇ ਅਰਜ਼ੀ ਸਵੀਕਾਰ ਕਰਦਿਆਂ ਉਹਨਾਂ ਨੂੰ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ। ਉਹ 20 ਤੋਂ 30 ਜੁਲਾਈ ਤੱਕ ਵਿਦੇਸ਼ ਵਿਚ ਰਹਿਣਗੇ।

Total Views: 125 ,
Real Estate