2024 ਦੀਆਂ ਲੋਕ ਸਭਾ ਚੋਣਾਂ ਵਿਚ ਵਿਰੋਧੀ ਧਿਰਾਂ ਨੇ ‘ਇੰਡੀਆ’ ਨਾਮ ਹੇਠ ਇੱਕ ਗਠਜੋੜ ਕੀਤਾ ਹੈ । ਵਿਰੋਧੀ ਧਿਰਾਂ ਦੀ ਮੀਟਿੰਗ ਮਗਰੋਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸਾਰੀਆਂ ਧਿਰਾਂ ਭਾਜਪਾ ਗਠਜੋੜ ਖ਼ਿਲਾਫ਼ ਮੋਰਚਾ ਖੜ੍ਹਾ ਕਰਨ ਲਈ ਸਹਿਮਤ ਹੋ ਗਈਆਂ ਹਨ ਤੇ ਇਸ ਦਾ ਨਾਂ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਹੋਵੇਗਾ। ਗਠਜੋੜ ਵਿੱਚ 11 ਮੈਂਬਰਾਂ ਦੀ ਤਾਲਮੇਲ ਕਮੇਟੀ ਬਣਾਈ ਜਾਵੇਗੀ ਅਤੇ ਇਸ ਦੇ ਮੈਂਬਰਾਂ ਦੇ ਨਾਵਾਂ ਦਾ ਐਲਾਨ ਮੁੰਬਈ ਵਿੱਚ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਇਸ ਦੇ ਲੋਕਾਂ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਇਸ ਲਈ ਅਸੀਂ ਆਪਣੇ ਮਤਭੇਦਾਂ ਨੂੰ ਪਿੱਛੇ ਰੱਖਣ ਦਾ ਫੈਸਲਾ ਕੀਤਾ ਹੈ।
Total Views: 298 ,
Real Estate



















