ਜੇਲ੍ਹ ਤੋਂ ਮੁੜ ਬਾਹਰ ਆਵੇਗਾ ਡੇਰਾ ਮੁਖੀ

ਸਿਰਸਾ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਮੁੜ ਜੇਲ੍ਹ ਤੋਂ ਬਾਹਰ ਆਵੇਗਾ। ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਉਹ ਕੁਝ ਸਮੇਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਜਾਵੇਗਾ। ਇਸ ਵਾਰ ਵੀ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਹੀ ਰਹੇਗਾ। ਇਸ ਤੋਂ ਪਹਿਲਾਂ ਸਿਰਸਾ ਤੋਂ ਉਸ ਲਈ ਘੋੜੇ ਅਤੇ ਗਾਵਾਂ ਲਿਆਂਦੀਆਂ ਜਾ ਚੁੱਕੀਆਂ ਹਨ ਅਤੇ ਉੱਥੇ ਸੁਰੱਖਿਆ ਵਧਾ ਦਿੱਤੀ ਗਈ ਹੈ।ਕਤਲ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ 2017 ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਹੁਣ ਤੱਕ ਕੁੱਲ 6 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।

Total Views: 152 ,
Real Estate