ਮਣੀਪੁਰ ਘਟਨਾ : ‘ਜੇ ਸਰਕਾਰ ਨੇ ਸਖਤ ਕਦਮ ਨਾ ਚੁੱਕੇ ਤਾਂ ਅਸੀਂ ਐਕਸ਼ਨ ਲਵਾਂਗੇ’- ਸੁਪਰੀਮ ਕੋਰਟ

ਮਣੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਦੇਸ਼ ਵਿੱਚ ਗੁੱਸੇ ਦਾ ਮਾਹੌਲ ਹੈ। ਇਸੇ ਵਿਚਾਲੇ ਸੁਪਰੀਮ ਕੋਰਟ ਨੇ ਇਸ ਘਟਨਾ ‘ਤੇ ਸਖਤ ਰੁਖ ਅਪਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਸ ਘਟਨਾ ਦੀ ਵੀਡੀਓ ਨੂੰ ਲੈ ਕੇ ਬਹੁਤ ਪਰੇਸ਼ਾਨ ਹੈ। ਇਸ ਮਾਮਲੇ ਵਿੱਚ ਦੇਸ਼ ਦੇ ਚੀਫ ਜਸਟਿਸ ਚੰਦਰਚੂੜ ਨੇ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਚੀਫ ਜਸਟਿਸ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸੰਵਿਧਾਨਿਕ ਅਧਿਕਾਰਾਂ ਦੀ ਉਲੰਘਣਾ ਹੈ, ਜੇਕਰ ਸਰਕਾਰ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਕਰੇਗੀ ਤਾਂ ਅਸੀਂ ਕਰਾਂਗੇ। ਇਸ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕਾਰਵਾਈ ਦੇ ਆਦੇਸ਼ ਦਿੰਦਿਆਂ ਕਿਹਾ ਕਿ ਰਾਜ ਸਰਕਾਰ ਤੋਂ ਰਿਪੋਰਟ ਵੀ ਤਲਬ ਕੀਤੀ ਹੈ। ਸੁਪ੍ਰੀਮ ਕੋਰਟ ਨੇ ਦੱਸਿਆ ਕਿ ਅਗਲੇ ਹਫ਼ਤੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਹੋਵੇਗੀ। ਇਸ ਮਾਮਲੇ ਨੂੰ ਲੈ ਕੇ CJI ਚੰਦਰਚੂੜ ਨੇ ਕਿਹਾ ਕਿ ਸਾਨੂ ਇਨ੍ਹਾਂ ਤਸਵੀਰਾਂ ਨਾਲ ਬਹੁਤ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਦੱਸਿਆ ਜਾਵੇ ਕਿ ਜਿਹੜੇ ਲੋਕ ਇਸਦੇ ਜ਼ਿੰਮੇਵਾਰ ਹਨ, ਉਨ੍ਹਾਂ ‘ਤੇ ਕੀ ਕਾਰਵਾਈ ਹੋਈ ਹੈ।

Total Views: 297 ,
Real Estate