ਰੋਪੜ ਜ਼ਿਲ੍ਹਾ ਅਦਾਲਤ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਬਾਰ ਸਾਹਿਬ ਦੇ ਅੰਦਰ ਇੱਕ ਮੋਨੇ ਵਿਅਕਤੀ ਵੱਲੋਂ 13 ਸਤੰਬਰ 2021 ਨੂੰ ਸਿਗਰੇਟ ਪੀ ਕੇ ਬੇਅਦਬੀ ਕਰਨ ਅਤੇ ਰਾਗੀ ਸਿੰਘਾਂ ਵੱਲ ਸਿਗਰਟ ਦਾ ਧੂੰਆਂ ਛੱਡਣ ਦੇ ਮਾਮਲੇ ਵਿੱਚ ਫ਼ੈਸਲਾ ਸੁਣਾਇਆ। ਦੋਸ਼ੀ ਨੂੰ 5 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਦੋਸ਼ੀ ਨੂੰ 5000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। 13 ਸਤੰਬਰ 2021 ਨੂੰ ਸਵੇਰੇ 4:30 ਵਜੇ ਦੇ ਕਰੀਬ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਲਈ ਸੁਖ ਆਸਨ ਵਾਲੀ ਥਾਂ ਤੋਂ ਲੈ ਕੇ ਜਾਇਆ ਗਿਆ ਸੀ, ਤਾਂ ਨੇੜੇ ਹੀ ਬੈਠੇ ਵਿਅਕਤੀ ਨੇ ਪਹਿਲਾਂ ਆਪਣਾ ਰੁਮਾਲ ਲਾਹਿਆ ਅਤੇ ਫਿਰ ਸਿਗਰਟ ਜਗਾਈ ਅਤੇ ਧੂੰਆਂ ਸੁਆਇਆ ਅਤੇ ਰਾਗੀ ਸਿੰਘਾਂ ‘ਤੇ ਛੱਡ ਦਿੱਤਾ। ਇਸ ਤੋਂ ਤੁਰੰਤ ਬਾਅਦ ਉਕਤ ਵਿਅਕਤੀ ਰਾਗੀ ਸਿੰਘਾਂ ਦੇ ਪਿੱਛੇ ਸਿਗਰਟ ਸੁੱਟ ਕੇ ਭੱਜਣ ਲੱਗਾ ਤਾਂ ਮੌਕੇ ‘ਤੇ ਤਾਇਨਾਤ ਸ਼੍ਰੋਮਣੀ ਕਮੇਟੀ ਸੇਵਾਦਾਰਾਂ ਅਤੇ ਸਿਵਲ ਵਰਦੀ ਵਾਲੇ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਸੀ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ’ਚ ਬੇਅਦਬੀ ਕਰਨ ਵਾਲੇ ਨੂੰ 5 ਸਾਲ ਦੀ ਕੈਦ
Total Views: 186 ,
Real Estate



















