ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮੋਦੀ ਸਰਨੇਮ ਟਿੱਪਣੀ ਨਾਲ ਜੁੜੇ ਮਾਣਹਾਨੀ ਮਾਮਲੇ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਗੁਜਰਾਤ ਹਾਈ ਕੋਰਟ ਦੇ ਹੁਕਮਾਂ ਨੂੰ ਚੁਨੌਤੀ ਦੇਣ ਵਾਲੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।ਅਦਾਲਤ ਨੇ 10 ਦਿਨਾਂ ਵਿਚ ਜਵਾਬ ਦੇਣ ਲਈ ਵੀ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 4 ਅਗਸਤ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਪੂਰਨੇਸ਼ ਮੋਦੀ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਅਪਰਾਧਕ ਮਾਣਹਾਨੀ ਮਾਮਲੇ ‘ਚ ਉਨ੍ਹਾਂ ਦੀ ਸਜ਼ਾ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿਤਾ ਸੀ। ‘ਮੋਦੀ ਸਰਨੇਮ’ ‘ਤੇ ਵਿਵਾਦਿਤ ਟਿੱਪਣੀ ਲਈ ਸੂਰਤ ਦੀ ਅਦਾਲਤ ਨੇ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ।
Total Views: 159 ,
Real Estate



















