ਮਾਛੀਵਾੜਾ ਇਲਾਕੇ ‘ਚ ਚੱਲ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਰਾਤ ਸਮੇਂ ਛਾਪੇਮਾਰੀ ਕਰਨ ਗਈ ਖੰਨਾ ਪੁਲਿਸ ਦੀ ਟੀਮ ‘ਤੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਹਮਲਾ ਕਰ ਦਿੱਤਾ।ਹਮਲਾਵਾਰ ਪੁਲਿਸ ਦੇ ਕਬਜ਼ੇ ’ਚੋਂ ਰੇਤੇ ਦੀ ਭਰੀ ਨਾਜਾਇਜ਼ ਟਰਾਲੀ ਤੇ ਗ੍ਰਿਫ਼ਤਾਰ ਕੀਤਾ ਕਥਿਤ ਦੋਸ਼ੀ ਵੀ ਛੁਡਵਾ ਕੇ ਲੈ ਗਏ। ਮਾਛੀਵਾੜਾ ਪੁਲਿਸ ਵੱਲੋਂ ਇਸ ਮਾਮਲੇ ਵਿੱਚ 7 ਵਿਅਕਤੀਆਂ ਜਿਨ੍ਹਾਂ ਦੀ ਪਛਾਣ ਹੋ ਗਈ ਹੈ ਤੇ ਇਸ ਤੋਂ ਇਲਾਵਾ ਕਈ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ਼ ਕਾਤਲਾਨਾ ਹਮਲਾ ਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।ਹਮਲੇ ‘ਚ ਦੋ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਸਮਰਾਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
Total Views: 117 ,
Real Estate



















