ਪੰਜਾਬ ਦੇ ਇਸ ਜ਼ਿਲ੍ਹੇ ‘ਚ 29 ਜੁਲਾਈ ਨੂੰ ਛੁੱਟੀ ਦਾ ਐਲਾਨ

ਮਾਲੇਰਕੋਟਲਾ ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਛੁੱਟੀ ਰਹੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸੰਯਮ ਅਗਰਵਾਲ ਨੇ ਇਹ ਆਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ 29 ਜੁਲਾਈ ਸ਼ਨੀਵਾਰ ਨੂੰ ਮੁਹੱਰਮ ਦੇ ਮੱਦੇਨਜ਼ਰ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ/ਅਰਧ-ਸਰਕਾਰੀ ਦਫ਼ਤਰ, ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰੇ ਤੇ ਬੈਂਕ ਆਦਿ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਦਾਰਿਆਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।

Total Views: 190 ,
Real Estate