
ਅੱਜ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਹੈ। ਮਣੀਪੁਰ ਮੁੱਦੇ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ਵਿਚ ਲਗਾਤਾਰ ਹੰਗਾਮਾ ਹੋ ਰਿਹਾ ਹੈ। ਸੋਮਵਾਰ ਨੂੰ ਰਾਜ ਸਭਾ ਅਤੇ ਲੋਕ ਸਭਾ ਵਿਚ ਕਾਫੀ ਹੰਗਾਮਾ ਹੋਇਆ ਅਤੇ ਇਸ ਦੌਰਾਨ ਰਾਜ ਸਭਾ ਦੇ ਚੇਅਰਮੈਨ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਮੁਅੱਤਲ ਕਰ ਦਿਤਾ ਹੈ। ਚੇਅਰਮੈਨ ਜਗਦੀਪ ਧਨਖੜ ਨੇ ਸੋਮਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਸੰਜੇ ਸਿੰਘ ਨੂੰ ਪੂਰੇ ਮਾਨਸੂਨ ਸੈਸ਼ਨ ਲਈ ਸਸਪੈਂਡ ਕਰ ਦਿਤਾ ਹੈ।
Total Views: 165 ,
Real Estate



















