ਪੰਜਾਬ ਦੇ ਕੁਝ ਸਕੂਲਾਂ ‘ਚ ਫਿਰ ਹੋਈਆਂ ਛੁੱਟੀਆਂ

ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਬਲਾਕ ਲੋਹੀਆਂ ਖਾਸ ਅਤੇ ਸਬ ਡਵੀਜ਼ਨ ਸ਼ਾਹਕੋਟ ਦੇ 4 ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਮੁੰਡੀ ਚੋਹਲੀਆਂ, ਮੁੰਡੀ ਕਾਸੂ, ਮੁੰਡੀ ਸ਼ਹਿਰੀਆਂ ਅਤੇ ਧੱਕਾ ਬਸਤੀ ਦੇ ਪ੍ਰਾਇਮਰੀ ਸਕੂਲਾਂ ਵਿੱਚ 24 ਜੁਲਾਈ ਤੋਂ 26 ਜੁਲਾਈ ਤੱਕ ਛੁੱਟੀਆਂ ਐਲਾਨ ਕੀਤੀਆਂ ਹਨ। ਇਹਨਾਂ ਸਕੂਲਾਂ ਵਿੱਚ ਰਾਹਤ ਕੈਂਪ ਲਗਾਏ ਗਏ ਹਨ। ਜਿਸ ਕਰਕੇ ਬੱਚਿਆਂ ਨੂੰ ਸਕੂਲ ਵਿੱਚ ਨਾ ਆਉਣ ਲਈ ਕਿਹਾ ਗਿਆ ਹੈ।ਮਾਨਸਾ ਦੇ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਬੁਢਲਾਡਾ ਦੇ ਨੇੜੇ ਚਾਂਦਪੁਰਾ ਵਿਖੇ ਘੱਗਰ ਵਿਚ ਪਾੜ ਪੈਣ ਕਾਰਨ ਕੁਝ ਪਿੰਡਾਂ ਤੇ ਸ਼ਹਿਰਾਂ ਵਿਚ ਪਾਣੀ ਦਾ ਪੱਧਰ ਕਾਫੀ ਵੱਦ ਗਿਆ ਹੈ। ਕੁਝ ਸਕੂਲਾਂ ਤੇ ਇਲਾਕਿਆਂ ਵਿਚ ਪਾਮੀ ਭਰ ਗਿਆ ਹੈ। ਇਸ ਲਈ ਉਨ੍ਹਾਂ ਨੇ ਹੁਕਮ ਜਾਰੀ ਕੀਤਾ ਹੈ ਕਿ ਜਿਹੜੇ ਸਕੂਲਾਂ ਵਿਚ ਇਮਾਰਤ ਨੁਕਸਾਨੀ ਗਈ ਹੋਵੇ ਉਥੇ ਛੁੱਟੀ ਐਲਾਨੀ ਜਾਵੇ।ਬੁਢਲਾਡਾ ਦੇ ਪਿੰਡਾਂ ਗੋਰਖਨਾਥ, ਬੀਰੇਵਾਲਾ ਡੋਗਰਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੁਲਰੀਆਂ ਅਤੇ ਸਰਦੂਲਗੜ੍ਹ ਦੇ ਪਿੰਡ ਰੋੜਕੀ, ਸਾਧੂਵਾਲਾ,ਫੂਸਮੰਡੀ, ਖੈਰਾ ਖੁਰਦ ਅਤੇ ਸਰਦੂਲਗੜ੍ਹ ਦੇ ਸਰਕਾਰੀ ਸੈਕੰਡਰੀ ਸਕੂਲ ਲੜਕੇ ਵਿਚ 26 ਜੁਲਾਈ 2023 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਤੇ ਇਸ ਤੋਂ ਬਾਅਦ ਹਾਲਾਤ ਨੂੰ ਦੇਖਦੇ ਹੋਏ ਨਵੇਂ ਹੁਕਮ ਡੀਸੀ ਵੱਲੋਂ ਜਾਰੀ ਕੀਤੇ ਜਾਣਗੇ।

Total Views: 132 ,
Real Estate