ਸ਼੍ਰੋਮਣੀ ਕਮੇਟੀ ਦੇ ਵੈੱਬ ਚੈਨਲ ਨਾਲ ਪਹਿਲੇ ਦਿਨ 70 ਹਜ਼ਾਰ ਤੋਂ ਵੱਧ ਲੋਕ ਜੁੜੇ

ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਆਪਣੇ ਵੈੱਬ ਚੈਨਲ ‘ਐੱਸਜੀਪੀਸੀ ਸ੍ਰੀ ਅੰਮ੍ਰਿਤਸਰ’ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਪਹਿਲੇ ਦਿਨ ਹੀ ਯੂਟਿਊਬ ਰਾਹੀਂ ਗੁਰਬਾਣੀ ਦੇ ਪ੍ਰਸਾਰਨ ਨੂੰ ਦੇਖਣ ਵਾਲਿਆਂ ਦੀ ਗਿਣਤੀ 70 ਹਜ਼ਾਰ ਤੋਂ ਵੱਧ ਹੋ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਤੜਕੇ ਸਾਢੇ ਤਿੰਨ ਵਜੇ ਤੋਂ 8:30 ਵਜੇ ਤੱਕ, ਦੁਪਹਿਰ ਸਾਢੇ 12 ਵਜੇ ਤੋਂ ਢਾਈ ਵੱਜੇ ਤੱਕ ਅਤੇ ਰਾਤ ਸਾਢੇ ਛੇ ਵਜੇ ਤੋਂ 8:30 ਵਜੇ ਤੱਕ ਕੀਤਾ ਗਿਆ। ਮਿਲੇ ਵੇਰਵਿਆਂ ਮੁਤਾਬਕ ਸਵੇਰ ਵੇਲੇ ਸਿੱਧਾ ਪ੍ਰਸਾਰਣ ਦੇਖਣ ਵਾਲਿਆਂ ਦੀ ਗਿਣਤੀ ਲਗਭਗ 14000 ਸੀ ਅਤੇ ਸ਼ਾਮ ਵੇਲੇ ਇਹ ਗਿਣਤੀ ਵੱਧ ਕੇ 17000 ਹੋ ਗਈ। ਵੈੱਬ ਚੈਨਲ ਦੇ ਸਬਸਕ੍ਰਾਈਬਰਾਂ ਦੀ ਗਿਣਤੀ ਸ਼ਾਮ ਤੱਕ ਵੱਧ ਕੇ 71000 ਹੋ ਗਈ ਸੀ।

Total Views: 263 ,
Real Estate