ਸੈਟੇਲਾਈਟ ਚੈਨਲ ਦੀ ਮਨਜੂਰੀ ਲਈ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਕੋਲ ਪਹੁੰਚੀ SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਵੱਲੋਂ ਮੰਗਲਵਾਰ ਨੂੰ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨਾਲ ਦਿੱਲੀ ਵਿਖੇ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਕੁਲਵੰਤ ਸਿੰਘ ਮੰਨਣ ਅਤੇ ਸਰਵਣ ਸਿੰਘ ਕੁਲਾਰ ਸ਼ਾਮਲ ਸਨ। ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੰਤਰੀ ਨੂੰ ਮੰਗਪੱਤਰ ਸੌਂਪਿਆ, ਜਿਸ ਵਿਚ ਗੁਰਬਾਣੀ ਪ੍ਰਸਾਰਣ ਲਈ ਸੈਟੇਲਾਈਟ ਚੈਨਲ ਦੀ ਪ੍ਰਕਿਰਿਆ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਚਲਾਉਣ ਤੋਂ ਬਾਅਦ ਹੁਣ ਸੈਟੇਲਾਈਟ ਚੈਨਲ ਸਥਾਪਤ ਕਰਨ ਲਈ ਵੀ ਯਤਨ ਸ਼ੁਰੂ ਕੀਤੇ ਗਏ ਹਨ। ਮੁੱਢਲੇ ਤੌਰ ‘ਤੇ ਸਬੰਧਤ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਹੈ ਤਾਂ ਜੋ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾ ਸਕੇ।

Total Views: 148 ,
Real Estate