ਦੋ ਸਾਬਕਾ ਅਕਾਲੀ ਵਿਧਾਇਕਾਂ ਦੇ ਮੁੰਡੇ ਕਾਂਗਰਸ ‘ਚ ਹੋਏ ਸ਼ਾਮਲ

ਪਟਿਆਲਾ ਦੇ ਸੀਨੀਅਰ ਅਕਾਲੀ ਲੀਡਰ ਤੇਜਿੰਦਰਪਾਲ ਸਿੰਘ ਸੰਧੂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸੰਧੂ ਅਕਾਲੀ ਦਲ ਦੇ ਸੀਨੀਅਰ ਲੀਡਰ ਸਵਰਗੀ ਜਸਦੇਵ ਸਿੰਘ ਸੰਧੂ ਦੇ ਪੁੱਤਰ ਹਨ। ਮਰਹੂਮ ਜਸਦੇਵ ਸਿੰਘ ਸੰਧੂ ਘਨੌਰ, ਸਨੌਰ, ਧੂਰੀ ਤੋਂ ਪੰਜ ਵਾਰ ਵਿਧਾਇਕ ਤੇ ਸੂਬੇ ਦੇ ਮੰਤਰੀ ਰਹੇ ਹਨ। ਤੇਜਿੰਦਰਪਾਲ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਦਾ ਹੱਥ ਫੜਿਆ। ਪਿਛਲੇ ਸਮੇਂ ਵਿੱਚ ਸਵਰਗਵਾਸ ਹੋਏ ਸਾਬਕਾ ਅਕਾਲੀ ਮੰਤਰੀ ਗੋਬਿੰਦ ਸਿੰਘ ਕਾਂਝਲਾ ਦੇ ਬੇਟੇ ਅਮਨਦੀਪ ਸਿੰਘ ਕਾਂਝਲਾ ਨੇ ਵੀ ਕਾਂਗਰਸ ਦਾ ਹੱਥ ਫੜ ਲਿਆ।

Total Views: 256 ,
Real Estate