ਕਾਂਗਰਸ ਨੇ ਮੋਦੀ ਸਰਕਾਰ ਖਿਲਾਫ ਪੇਸ਼ ਕੀਤਾ ਬੇਭਰੋਸਗੀ ਮਤਾ

ਕਾਂਗਰਸ ਨੇ ਬੁੱਧਵਾਰ ਨੂੰ ਲੋਕ ਸਭਾ ਵਿਚ ਮੋਦੀ ਸਰਕਾਰ ਦੇ ਖਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ, ਜਿਸ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਚਰਚਾ ਲਈ ਮਨਜ਼ੂਰੀ ਦੇ ਦਿੱਤੀ ਹੈ। ਕਾਂਗਰਸ ਦੇ ਉਪ ਨੇਤਾ ਗੌਰਵ ਗੋਗੋਈ ਵਲੋਂ ਸਦਨ ‘ਚ ਪੇਸ਼ ਕੀਤੇ ਗਏ ਇਸ ਪ੍ਰਸਤਾਵ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਉਹ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਚਰਚਾ ਦੀ ਤਰੀਕ ਬਾਰੇ ਦੱਸਣਗੇ। ਇਸ ਪ੍ਰਸਤਾਵ ਦਾ ਕਾਂਗਰਸ, ਤ੍ਰਿਣਮੂਲ ਕਾਂਗਰਸ, ਡੀਐਮਕੇ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਨੇ ਸਮਰਥਨ ਕੀਤਾ ਹੈ।

Total Views: 140 ,
Real Estate