ਟਾਟਾ ਗਰੁੱਪ ਦੀ ਮਾਲਕੀ ਵਾਲੀ ਏਅਰ ਇੰਡੀਆ ਭਾਰਤ ਤੋਂ ਅਮਰੀਕਾ ਦੇ ਸ਼ਹਿਰ ਲਾਸ ਏਂਜਲਸ ਅਤੇ ਬੋਸਟਨ ਲਈ ਉਡਾਣਾਂ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਕੰਪਨੀ ਇਸ ਲਈ ਵੱਖ-ਵੱਖ ਹਵਾਈ ਅੱਡਿਆਂ ਦੀ ਘੋਖ ਕਰ ਰਹੀ ਹੈ। ਏਅਰਲਾਈਨ ਮੌਜੂਦਾ ਸਮੇਂ ਅਮਰੀਕਾ ਦੇ ਪੰਜ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਚਲਾਉਂਦੀ ਹੈ, ਜਿਨ੍ਹਾਂ ’ਚ ਵਾਸ਼ਿੰਗਟਨ ਡੀਸੀ, ਨਿਊਯਾਰਕ, ਨਿਊ ਜਰਸੀ, ਸ਼ਿਕਾਗੋ ਅਤੇ ਸਾਂ ਫਰਾਂਸਿਸਕੋ ਸ਼ਾਮਲ ਹਨ।
Total Views: 421 ,
Real Estate
















