ਨੀਦਰਲੈਂਡ ਦੇ ਤੱਟ ਤੋਂ ਕਰੀਬ 3000 ਕਾਰਾਂ ਨੂੰ ਲੈ ਕੇ ਜਾ ਰਹੇ ਮਾਲਵਾਹਕ ਜਹਾਜ਼ ਵਿੱਚ ਅੱਗ ਲੱਗਣ ਕਾਰਨ ਭਾਰਤੀ ਚਾਲਕ ਦਲ ਦੇ ਮੈਂਬਰ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਅੱਗ ਮੰਗਲਵਾਰ ਰਾਤ ਨੂੰ 199-ਮੀਟਰ ਪਨਾਮਾ-ਰਜਿਸਟਰਡ ਫਰੀਮੈਂਟਲ ਹਾਈਵੇਅ ‘ਤੇ ਲੱਗੀ, ਜੋ ਜਰਮਨੀ ਤੋਂ ਮਿਸਰ ਵੱਲ ਜਾ ਰਿਹਾ ਸੀ। ਕਈ ਚਾਲਕ ਦਲ ਦੇ ਮੈਂਬਰਾਂ ਨੇ ਸਮੁੰਦਰ ਵਿੱਚ ਛਾਲ ਮਾਰ ਕੇ ਜਾਨ ਬਚਾਈ। ਨੀਦਰਲੈਂਡ ਵਿੱਚ ਭਾਰਤੀ ਸਫ਼ਾਰਤਖਾਨੇ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਅੱਗ ਲੱਗਣ ਕਾਰਨ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਹੈ।
Total Views: 245 ,
Real Estate



















