ਪਿਛਲੇ ਸਾਲ ਹੀ ਕੈਨੇਡਾ ਗਏ ਬਠਿੰਡਾ ਦੇ ਪਿੰਡ ਕਲਿਆਣ ਸੁੱਖਾ ਦੇ ਨੌਜਵਾਨ ਦੀ ਮੌਤ

ਕੈਨੇਡਾ ‘ਚ ਪੰਜਾਬੀ ਵਿਦਿਆਰਥੀ ਦੀ ਮੌਤ ਦੀ ਇੱਕ ਹੋਰ ਖਬਰ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਅਮਰ ਸਿੰਘ ਪਿੰਡ ਕਲਿਆਣ ਸੁੱਖਾ(ਬਠਿੰਡਾ) ਵਜੌਨ ਹੋਈ ਹੈ।ਗਗਨਦੀਪ ਸਿੰਘ 22 ਵਰ੍ਹਿਆਂ ਦਾ ਸੀ ਜਿਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਪਿਛਲੇ ਸਾਲ 8 ਅਗਸਤ ਨੂੰ ਹੀ ਕੈਨੇਡਾ ਗਿਆ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਕੁਝ ਦਿਨ ਪਹਿਲਾਂ ਗਗਨਦੀਪ ਸਿੰਘ ਨੇ ਘਬਰਾਹਟ ਹੋਣ ਦੀ ਸ਼ਿਕਾਇਤ ਕੀਤੀ ਜਿਸ ਮਗਰੋਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਉਸ ਦੀ ਸਿਹਤ ਵਿਚ ਸੁਧਾਰ ਵੀ ਹੋ ਗਿਆ ਸੀ ਪਰ ਦੋ ਦਿਨ ਬਾਅਦ ਹੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਜਾਨ ਚਲੀ ਗਈ ਹੈ।

Total Views: 235 ,
Real Estate