ਹਜੂਮੀ ਹਿੰਸਾ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ

ਸੁਪਰੀਮ ਕੋਰਟ ਅੱਜ ਇੱਕ ਮਹਿਲਾ ਸੰਗਠਨ ਵੱਲੋਂ ਦਾਇਰ ਉਸ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ ਹੋ ਗਿਆ ਹੈ ਜਿਸ ’ਚ ਅਪੀਲ ਕੀਤੀ ਗਈ ਹੈ ਕਿ ਗਊ ਰੱਖਿਅਕਾਂ ਵੱਲੋਂ ਮੁਸਲਮਾਨਾਂ ਖ਼ਿਲਾਫ਼ ਹਜੂਮੀ ਹਿੰਸਾ ਤੇ ਹਜੂਮੀ ਕਤਲ ਕੀਤੇ ਜਾਣ ਦੀਆਂ ਘਟਨਾਵਾਂ ਨਾਲ ਅਸਰਦਾਰ ਢੰਗ ਨਾਲ ਨਜਿੱਠਣ ਲਈ ਸੁਪਰੀਮ ਕੋਰਟ ਦੇ ਸਾਲ 2018 ਦੇ ਫ਼ੈਸਲੇ ਅਨੁਸਾਰ ਸੂਬਿਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣ। ਬੈਂਚ ਨੇ ਕੇਂਦਰ, ਮਹਾਰਾਸ਼ਟਰ, ਉੜੀਸਾ, ਰਾਜਸਥਾਨ, ਬਿਹਾਰ, ਮੱਧ ਪ੍ਰਦੇਸ਼ ਤੇ ਹਰਿਆਣਾ ਦੇ ਡੀਜੀਪੀਜ਼ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੀਪੀਆਈ ਨਾਲ ਸਬੰਧਤ ਨੈਸ਼ਨਲ ਫੈਡਰੇਸ਼ਨ ਆਫ ਇੰਡੀਅਨ ਵਿਮੈਨ ਵੱਲੋਂ ਪੇਸ਼ ਵਕੀਲ ਕਪਿਲ ਸਿੱਬਲ ਨੇ ਮਾਮਲੇ ਨੂੰ ਫ਼ੈਸਲੇ ਲਈ ਹਾਈ ਕੋਰਟਾਂ ’ਚ ਭੇਜਣ ਖ਼ਿਲਾਫ਼ ਅਪੀਲ ਕੀਤੀ ਹੈ।

Total Views: 165 ,
Real Estate