ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਕੱਢੇ ਗਏ ਜਲੂਸ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ਨੇ ਇਕ-ਦੂਜੇ ‘ਤੇ ਪਥਰਾਅ ਕੀਤਾ ਅਤੇ ਕਈ ਵਾਹਨਾਂ ਨੂੰ ਅੱਗ ਲਾ ਦਿੱਤੀ। ਅਜਿਹੇ ਵਿੱਚ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਇਲਾਕੇ ‘ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ ਅਤੇ ਆਸਪਾਸ ਦੇ ਇਲਾਕਿਆਂ ਤੋਂ ਪੁਲਸ ਫੋਰਸ ਵੀ ਬੁਲਾ ਲਈ ਗਈ ਹੈ।
Total Views: 124 ,
Real Estate















