39 ਕੌਂਸਲਾਂ, ਨਗਰ ਪੰਚਾਇਤਾਂ ਦੀਆਂ ਚੋਣਾਂ ਅਤੇ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਰਾਜਪਾਲ ਨੇ ਇਜਾਜ਼ਤ ਦੇ ਦਿੱਤੀ ਹੈ।ਇਸ ਤੋਂ ਅਗਲੀ ਕਾਰਵਾਈ ਸਟੇਟ ਚੋਣ ਕਮਿਸ਼ਨ ਨੇ ਕਰਨੀ ਹੈ। ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ 2023 ਤੱਕ ਕਰਾਈਆਂ ਜਾਣਗੀਆ।ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਇਸ ਦੇ ਨਾਲ ਹੀ ਕਪੂਰਥਲਾ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਵਿਚ ਚੋਣਾਂ ਹੋਣਗੀਆਂ। ਲੁਧਿਆਣਾ ਵਿਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਇਸ ਤੋਂ ਇਲਾਵਾ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, SAS ਨਗਰ, ਪਟਿਆਲਾ ਵਿਚ ਵੀ ਜ਼ਿਮਨੀ ਚੋਣਾਂ ਹੋਣੀਆਂ ਹਨ।
Total Views: 110 ,
Real Estate



















