ਉੱਤਰ ਭਾਰਤ ਦੇ ਕਈ ਇਲਾਕਿਆਂ ’ਚ ਭੂਚਾਲ ਦੇ ਝਟਕੇ

ਉੱਤਰ ਭਾਰਤ ਦੇ ਕਈ ਇਲਾਕਿਆਂ ਜਿਵੇਂ ਦਿੱਲੀ ਐੱਨਸੀਆਰ, ਅੰਮ੍ਰਿਤਸਰ ਤੇ ਚੰਡੀਗੜ੍ਹ ਵਿੱਚ ਸ਼ਨੀਵਾਰ ਦੀ ਰਾਤ 9:35 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਦੀ ਤੀਬਰਤਾ 5.8 ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਦੇ ਕਈ ਸ਼ਹਿਰਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਮੁੱਖ ਅਫਗਾਨਿਸਤਾਨ ’ਚ ਸਥਿਤ ਹਿੰਦੂ ਕੁਸ਼ ਖੇਤਰ ਸੀ।

Total Views: 335 ,
Real Estate