ਬਰਨਾਲਾ ਦੇ ਪਿੰਡ ਝਲੂਰ ਵਿਚ ਦੋ ਨਸ਼ੇੜੀਆਂ ਨੇ ਆਪਣੇ ਪਿਤਾ ਨੂੰ ਹੀ ਮਾਰ ਦਿੱਤਾ ਕਿਉਂ ਕਿ ਉਹ ਮੁੰਡਿਆਂ ਨੂੰ ਨਸ਼ਾ ਕਰਨ ਤੋਂ ਰੋਕਦਾ ਸੀ। ਪੁਲਿਸ ਨੇ ਦੋਵਾਂ ਮੁੰਡਿਆਂ ‘ਤੇ ਕਤਲ ਦਾ ਕੇਸ ਦਰਜ ਕਰਕੇ ਇਕ ਨੂੰ ਗ੍ਰਿਫਤਾਰ ਕਰ ਲਿਆ ਹੈ। ਥਾਣਾ ਸਦਰ ਬਰਨਾਲਾ ਦੇ ਐੱਸਐੱਚਓ ਕਰਨ ਸ਼ਰਮਾ ਨੇ ਦੱਸਿਆ ਕਿ ਪਿੰਡ ਝਲੂਰ ਵਿਚ ਘਰੇਲੂ ਲੜਾਈ ਦਾ ਮਾਮਲਾ ਸਾਹਮਣੇ ਆਇਆ ਸੀ। ਘਟਨਾ ਦੀ ਜਾਣਕਾਰੀ ਉਨ੍ਹਾਂ ਨੂੰ ਬੀਤੀ ਰਾਤ ਸਿਵਲ ਹਸਪਤਾਲ ਤੋਂ ਮਿਲੀ। ਇਹ ਝਗੜਾ ਪੁੱਤ ਤੇ ਦੋ ਮੁੰਡਿਆਂ ਵਿਚ ਹੋਇਆ ਤੇ ਤਿੰਨੋਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਚ ਦਾਖਲ ਕਰਵਾਇਆ ਗਿਆ। ਲੜਾਈ ਵਿਚ ਦੋਵੇਂ ਬੇਟਿਆਂ ਨੇ 65 ਸਾਲਾ ਪਿਤਾ ਰਾਮ ਸਿੰਘ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਧੀ ਕੁਲਦੀਪ ਕੌਰ ਦਾ ਬਿਆਨ ਦਰਜ ਕਰੇ ਦੋਵੇਂ ਮੁਲਜ਼ਮਾਂ ਗੁਰਪ੍ਰੀਤ ਸਿੰਘ ਤੇ ਅਮਰ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਵਿਚ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਕਿ ਅਮਰ ਸਿੰਘ ਖੁਦ ਜ਼ਖਮੀ ਹੋਣ ਕਾਰਨ ਸਰਕਾਰੀ ਹਸਪਤਾਲ ਵਿਚ ਭਰਤੀ ਹੈ। ਹਸਪਤਾਲ ਤੋਂ ਛੁੱਟੀ ਮਿਲਦੇ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।




















