ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ

ਮੋਦੀ ਸਰਨੇਮ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਦੇ ਤਿੰਨ ਦਿਨਾਂ ਬਾਅਦ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ ਹੋ ਗਈ ਹੈ। ਹੁਣ ਕਾਂਗਰਸ ਨੇਤਾ ਸੰਸਦ ਦੀ ਕਾਰਵਾਈ ‘ਚ ਹਿੱਸਾ ਲੈ ਸਕਦੇ ਹਨ। ਲੋਕ ਸਭਾ ਸਕੱਤਰੇਤ ਨੇ ਸੁਪਰੀਮ ਕੋਰਟ ਵੱਲੋਂ ਸਜ਼ਾ ‘ਤੇ ਰੋਕ ਲਾਉਣ ਤੋਂ ਬਾਅਦ ਇਸ ਸਬੰਧੀ ਫੈਸਲਾ ਲਿਆ ਹੈ। ਮਾਰਚ 2023 ਵਿੱਚ ਗੁਜਰਾਤ ਦੀ ਇੱਕ ਅਦਾਲਤ ਨੇ 2019 ਵਿੱਚ ਇੱਕ ਚੋਣ ਰੈਲੀ ਵਿੱਚ ਮੋਦੀ ਸਰਨੇਮ ਬਾਰੇ ਦਿੱਤੇ ਬਿਆਨ ਲਈ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਸਜ਼ਾ ਸੁਣਾਏ ਜਾਣ ਦੇ ਅਗਲੇ ਹੀ ਦਿਨ ਲੋਕ ਸਭਾ ਸਕੱਤਰੇਤ ਨੇ ਸੰਸਦ ਦੀ ਮੈਂਬਰਸ਼ਿਪ ਰੱਦ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਰਾਹੁਲ ਗਾਂਧੀ ਨੇ ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ 2019 ਦੀ ਚੋਣ ਜਿੱਤੀ ਸੀ।

Total Views: 165 ,
Real Estate