
ਪੰਜਾਬ ’ਚ 3 ਦਿਨ ਬੱਸਾਂ ਦਾ ਚੱਕਾ ਜਾਮ ਰਹੇਗਾ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ’ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਲਈ ਬੱਸਾਂ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇੰਨਾ ਹੀ ਨਹੀਂ ਸਾਰੇ ਮੁਲਾਜ਼ਮ ਇਕੱਠੇ ਹੋ ਕੇ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦਾ ਘਿਰਾਓ ਕਰਨਗੇ। ਰੋਡਵੇਜ਼ ਵਿਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁਖ ਮੰਤਰੀ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਮੀਟਿੰਗਾਂ ਵਿਚ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਜ਼ਰੂਰ ਦਿੱਤਾ ਗਿਆ ਪਰ ਅਜੇ ਤੱਕ ਇਕ ਵੀ ਮੰਗ ਨਹੀਂ ਮੰਨੀ ਗਈ। ਉਨ੍ਹਾਂ ਕਿਹਾ ਕਿ ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ, ਪਰ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ।
Total Views: 359 ,
Real Estate



















