ਈਡੀ ਨੇ ਸਾਬਕਾ ਡਿਪਟੀ CM ਸੋਨੀ ‘ਤੇ ਕੱਸਿਆ ਸ਼ਿਕੰਜਾ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਵਿਰੁੱਧ ਕੀਤੀ ਗਈ ਕਾਰਵਾਈ ਦੀ ED ਨੇ ਪੰਜਾਬ ਵਿਜੀਲੈਂਸ ਤੋਂ ਰਿਪੋਰਟ ਮੰਗੀ ਗਈ ਹੈ ਅਤੇ ਸਬੰਧਿਤ ਦਸਤਾਵੇਜ਼ ਵੀ ਜਲਦੀ ਦੇਣ ਲਈ ਕਿਹਾ ਗਿਆ ਹੈ। ਈਡੀ ਨੇ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ਵਿੱਚ ਜੋ FIR ਦਰਜ ਕੀਤੀ ਗਈ ਹੈ, ਉਸ ਦੀ ਕਾਪੀ ਵਿਜੀਲੈਂਸ ਵੱਲੋਂ ਦਰਜ ਕੀਤੇ ਬਿਆਨਾਂ ਦੀਆਂ ਕਾਪੀਆਂ ਤੇ ਹੋਰ ਦਸਤਾਵੇਜ਼ ਤੁਰੰਤ ਭੇਜੇ ਜਾਣ ਲਈ ਵੀ ਕਿਹਾ ਹੈ। ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਓਪੀ ਸੋਨੀ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ’ਚ ਵਿਜੀਲੈਂਸ ਨੇ ਓਪੀ ਸੋਨੀ ਨੂੰ ਜੁਲਾਈ ਦੇ ਪਹਿਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਓ.ਪੀ. ਸੋਨੀ ਨੇ 2017 ‘ਚ ਇਕ ਘਰ ਖਰੀਦਿਆ ਸੀ, ਜਿਸ ਦੀ ਕੀਮਤ 1.25 ਕਰੋੜ ਰੁਪਏ ਦੱਸੀ ਗਈ ਸੀ। ਇਸ ਤੋਂ ਇਲਾਵਾ 2019 ‘ਚ ਉਨ੍ਹਾਂ ਨੇ ਆਪਣੇ ਅਤੇ ਆਪਣੀ ਪਤਨੀ ਦੇ ਨਾਂ ‘ਤੇ ਜਾਇਦਾਦ ਖਰੀਦੀ ਸੀ। ਉਨ੍ਹਾਂ ਆਪਣੇ ਬੇਟੇ ਰਾਘਵ ਦੇ ਨਾਂ ‘ਤੇ ਇਕ ਪ੍ਰਾਪਰਟੀ ਬਣਾਈ ਸੀ, ਜਿਸ ‘ਤੇ 4 ਕਰੋੜ ਰੁਪਏ ਤੋਂ ਜ਼ਿਆਦਾ ਖਰਚ ਕੀਤੇ ਗਏ ਸਨ। ਉਕਤ ਮਾਮਲੇ ਕਾਰਨ ਵਿਜੀਲੈਂਸ ਦੇ ਓ.ਪੀ. ਸੋਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਓ.ਪੀ. ਸੋਨੀ ਪਹਿਲਾਂ ਕੈਪਟਨ ਅਮਰਿੰਦਰ ਅਤੇ ਫਿਰ ਚਰਨਜੀਤ ਸਿੰਘ ਚੰਨੀ ਦੇ ਅਧੀਨ ਪੰਜਾਬ ਦੇ ਉਪ ਮੁੱਖ ਮੰਤਰੀ ਸਨ।

Total Views: 151 ,
Real Estate