ਬਰਨਾਲਾ ਦੀ 22 ਸਾਲਾਂ ਲੜਕੀ ਦੀ ਕੈਨੇਡਾ ‘ਚ ਮੌਤ

22 ਸਾਲਾਂ ਲੜਕੀ ਮਨਪ੍ਰੀਤ ਕੌਰ ਦੀ ਕੈਨੇਡਾ ‘ਚ ਮੌਤ ਹੋ ਗਈ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ ਰਹਿਣ ਵਾਲੀ ਮਨਪ੍ਰੀਤ ਪਿਛਲੇ ਸਾਲ 22 ਅਗਸਤ ਨੂੰ ਇਹ ਲੜਕੀ ਕੈਨੇਡਾ ਗਈ ਸੀ ਜਿੱਥੇ ਟੋਰਾਂਟੋ ‘ਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ। ਲੜਕੀ ਦੇ ਪਰਿਵਾਰ ਅਨੁਸਾਰ ਅੱਜ ਸਵੇਰੇ ਕਰੀਬ 3 ਵਜੇ ਉਸ ਨੂੰ ਫੋਨ ਆਇਆ ਕਿ ਲੜਕੀ ਦੀ ਹਾਲਤ ਖਰਾਬ ਹੈ। ਉਸ ਨੂੰ ਸਾਹ ਲੈਣ ‘ਚ ਮੁਸ਼ਕਿਲ ਹੋ ਰਹੀ ਹੈ, ਜਿਸ ਤੋਂ ਬਾਅਦ ਲੜਕੀ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਕੁਝ ਸਮੇਂ ਬਾਅਦ ਉਸ ਦੀ ਬੇਟੀ ਦੀ ਮੌਤ ਹੋ ਗਈ।

Total Views: 319 ,
Real Estate