ਅੰਮ੍ਰਿਤਸਰ ਦੇ ਪਿੰਡ ਖਤਰਾਏ ਖੁਰਦ ਵਿਖੇ ਬਾਬਾ ਬਹਾਦਰ ਸਿੰਘ ਦੀ ਸਾਲਾਨਾ ਬਰਸੀ ਮੌਕੇ ਕਰਵਾਏ ਜਾ ਰਹੇ ਕਬੱਡੀ ਕੱਪ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਖਿਡਾਰੀ ਦੀ ਮੌਤ ਹੋ ਗਈ। ਜ਼ਿਲ੍ਹਾ ਗੁਰਦਾਸਪੁਰ ਦੇ ਕਬੱਡੀ ਖਿਡਾਰੀ ਮੰਨੂ ਮਸਾਣੀਆਂ ਖੇਡਦੇ ਵਕਤ ਰੇਡ ਪਾਉਣ ਗਿਆ ਜਿਸ ਦੌਰਾਨ ਉਹ ਇੱਕਦਮ ਜ਼ਮੀਨ ’ਤੇ ਡਿੱਗ ਗਿਆ ਤੇ ਉਸ ਦੇ ਸਿਰ ’ਤੇ ਸੱਟ ਲੱਗ ਗਈ। ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਹਸਪਤਾਲ਼ ਵਿੱਚ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
Total Views: 207 ,
Real Estate
















