ਲੋਕ ਸਭਾ ‘ਚ ਡਿੱਗਿਆ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ

ਲੋਕ ਸਭਾ ਵਿੱਚ 10 ਅਗਸਤ ਵੀਰਵਾਰ ਨੂੰ ਵਿਰੋਧੀ ਧਿਰ ਦੇ ਗਠਜੋੜ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਲਿਆਂਦਾ ਗਿਆ ਬੇਭਰੋਸਗੀ ਮਤਾ ਡਿੱਗ ਗਿਆ। ਕੇਂਦਰ ਸਰਕਾਰ ਨੇ ਜ਼ੁਬਾਨੀ ਵੋਟ ਨਾਲ ਬੇਭਰੋਸਗੀ ਮਤਾ ਜਿੱਤ ਲਿਆ। ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਪਹਿਲਾਂ ਹੀ ਡਿੱਗਣਾ ਤੈਅ ਸੀ ਕਿਉਂਕਿ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਕੋਲ ਬਹੁਮਤ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਕੋਲ ਕੋਈ ਨਿਸ਼ਚਿਤ ਗਿਣਤੀ ਨਹੀਂ ਹੈ। ਹਾਲਾਂਕਿ ਵਿਰੋਧੀ ਪਾਰਟੀਆਂ ਇਹ ਕਹਿ ਰਹੀਆਂ ਹਨ ਕਿ ਮਣੀਪੁਰ ਮੁੱਦੇ ‘ਤੇ ਸੰਸਦ ‘ਚ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਨੂੰ ਲੈ ਕੇ ਬੇਭਰੋਸਗੀ ਮਤਾ ਲਿਆਂਦਾ ਗਿਆ ਸੀ।

Total Views: 162 ,
Real Estate