77 ਕਿੱਲੋ ਹੈਰੋਇਨ ਬਰਾਮਦ ਕਰਨ ਵਾਲੀ ਪੁਲੀਸ ਟੀਮ ਦੀ ਤਰੱਕੀ

ਫ਼ਿਰੋਜ਼ਪੁਰ ਪਿਛਲੇ ਦਿਨੀਂ ਕਾਊਂਟਰ ਇੰਟੈਲੀਜੈਂਸ ਦੀ ਟੀਮ ਵੱਲੋਂ ਪਾਕਿਸਤਾਨ ਤੋਂ ਆਈ 77 ਕਿੱਲੋਂ ਅੱਠ ਸੌ ਗ੍ਰਾਮ ਹੈਰੋਇਨ ਦੀ ਖੇਪ ਬਰਾਮਦਗੀ ਦੇ ਮਾਮਲੇ ਵਿਚ ਡੀਜੀਪੀ ਗੌਰਵ ਯਾਦਵ ਨੇ ਪੁਲੀਸ ਪਾਰਟੀ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਲਖਬੀਰ ਸਿੰਘ ਅਤੇ ਇੰਸਪੈਕਟਰ ਬਲਦੇਵ ਸਿੰਘ ਨੂੰ ਡੀਜੀਪੀ ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ। ਪੁਲੀਸ ਪਾਰਟੀ ’ਚ ਸ਼ਾਮਲ ਐੱਸਆਈ ਸੰਜੀਵ ਕੁਮਾਰ ਤੇ ਐੱਸਆਈ ਜਤਿੰਦਰਜੀਤ ਸਿੰਘ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾ ਦਿੱਤਾ ਹੈ। ਇਸ ਤੋਂ ਇਲਾਵਾ ਏਐੱਸਆਈ ਜਸਪਾਲ ਸਿੰਘ, ਏਐੱਸਆਈ ਗੁਰਪ੍ਰੀਤ ਸਿੰਘ ਤੇ ਏਐੱਸਆਈ ਸੁਖਜਿੰਦਰ ਸਿੰਘ ਨੂੰ ਸਬ ਇੰਸਪੈਕਟਰ ਰੈਂਕ, ਮੁੱਖ ਸਿਪਾਹੀ ਸਰਵਨ ਸਿੰਘ, ਮੁੱਖ ਸਿਪਾਹੀ ਅਮਰਦੀਪ ਸਿੰਘ, ਗੁਰਮਿੰਦਰ ਸਿੰਘ, ਸੁਖਵੰਤ ਸਿੰਘ, ਗੁਰਵਿੰਦਰ ਸਿੰਘ ਅਤੇ ਸੁਖਦੇਵ ਸਿੰਘ ਨੂੰ ਏਐੱਸਆਈ ਰੈਂਕ ਦਿੱਤਾ ਗਿਆ ਹੈ।

Total Views: 262 ,
Real Estate