ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਰਤਾਨਵੀ ਬਸਤੀਵਾਦੀ ਯੁੱਗ ਦੇ ਇੰਡੀਅਨ ਪੀਨਲ ਕੋਡ (ਆਈਪੀਸੀ), ਕੋਡ ਆਫ ਕ੍ਰਿਮੀਨਲ ਪ੍ਰੋਸੀਜਰ (ਸੀਆਰਪੀਸੀ) ਅਤੇ ਇੰਡੀਅਨ ਐਵੀਡੈਂਸ ਐਕਟ ਨੂੰ ਬਦਲਣ ਲਈ ਲੋਕ ਸਭਾ ਵਿਚ ਤਿੰਨ ਨਵੇਂ ਬਿੱਲ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਹੁਣ ਦੇਸ਼ਧ੍ਰੋਹ ਦੇ ਕਾਨੂੰਨ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਰਿਹਾ ਹੈ। ਲਿੰਚਿੰਗ (ਭੀੜ ਵੱਲੋਂ ਕੁੱਟ ਕੁੱਟ ਕੇ ਹੱਤਿਆ ਕਰਨਾ) ਲਈ ਸੱਤ ਸਾਲ ਜਾਂ ਉਮਰ ਕੈਦ ਜਾਂ ਮੌਤ ਦੀ ਸਜ਼ਾ ਦਾ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਤਹਿਤ ਨਾਬਾਲਿਗਾਂ ਨਾਲ ਜਬਰ-ਜਨਾਹ ਦੇ ਮਾਮਲੇ ’ਚ ਵੱਧ ਤੋਂ ਵੱਧ ਮੌਤ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਸਮੂਹਿਕ ਜਬਰ-ਜਨਾਹ ਦੇ ਮਾਮਲੇ ’ਚ 20 ਸਾਲ ਦੀ ਜੇਲ੍ਹ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਵੇਂ ਕਾਨੂੰਨਾਂ ਤਹਿਤ ਭਗੌੜੇ ਮੁਲਜ਼ਮਾਂ ਦੀ ਗ਼ੈਰਹਾਜ਼ਰੀ ਵਿੱਚ ਮੁਕੱਦਮਾ ਚਲਾਉਣ ਅਤੇ ਸਜ਼ਾਵਾਂ ਦੇਣ ਸਣੇ ਕਈ ਪ੍ਰਬੰਧ ਹਨ।
Total Views: 174 ,
Real Estate




















