ਬ੍ਰਿਜ ਭੂਸ਼ਣ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਕਾਫੀ ਸਬੂਤ ਹਨ-ਦਿੱਲੀ ਪੁਲੀਸ

ਦਿੱਲੀ ਪੁਲੀਸ ਨੇ ਅਦਾਲਤ ਨੂੰ ਦੱਸਿਆ ਹੈ ਕਿ ਮਹਿਲਾ ਪਹਿਲਵਾਨਾਂ ਨਾਲ ਜਿਨਸੀ ਛੇੜਛਾੜ ਦੇ ਮਾਮਲੇ ਵਿੱਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਕਾਫੀ ਸਬੂਤ ਹਨ। ਸ਼ਹਿਰ ਦੀ ਪੁਲੀਸ ਨੇ ਐਡੀਸ਼ਨਲ ਚੀਫ ਮੈਟਰੋਪੌਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੂੰ ਦੱਸਿਆ ਕਿ ਪਹਿਲੀ ਨਜ਼ਰ ਦੇ ਹਾਲਾਤ ’ਤੇ ਆਧਾਰਤ ਬ੍ਰਿਜ ਭੂਸ਼ਣ ਤੇ ਸਹਿ-ਮੁਲਜ਼ਮ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਅੱਤਲ ਕੀਤੇ ਸਹਾਇਕ ਸਕੱਤਰ ਵਿਨੋਦ ਤੋਮਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਦਿੱਲੀ ਪੁਲੀਸ ਵੱਲੋਂ ਪੇਸ਼ ਹੋਏ ਸਰਕਾਰੀ ਵਕੀਲ ਅਤੁਲ ਸ੍ਰੀਵਾਸਤਵ ਨੇ ਅਦਾਲਤ ਨੂੰ ਕਿਹਾ, ‘‘ਮੁਲਜ਼ਮਾਂ ਖ਼ਿਲਾਫ਼ ਉਹ ਦੋਸ਼ ਆਇਦ ਜ਼ਰੂਰ ਕਰਨੇ ਚਾਹੀਦੇ ਹਨ ਜਿਨ੍ਹਾਂ ਲਈ ਉਨ੍ਹਾਂ ਖ਼ਿਲਾਫ਼ ਦੋਸ਼ ਪੱਤਰ ਦਾਇਰ ਕੀਤਾ ਗਿਆ ਹੈ।’’ ਅਦਾਲਤ ਵੱਲੋਂ ਹੁਣ ਮਾਮਲੇ ’ਤੇ ਸੁਣਵਾਈ 19 ਅਗਸਤ ਨੂੰ ਕੀਤੀ ਜਾਵੇਗੀ।

Total Views: 188 ,
Real Estate