ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਦਾ ਕਹਿਰ ਜਾਰੀ ਹੈ ਅਤੇ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿੱਚ ਘੱਟੋ-ਘੱਟ 51 ਜਣਿਆਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ’ਚੋਂ 14 ਵਿਅਕਤੀ ਸ਼ਿਮਲਾ ਨਾਲ ਸਬੰਧਤ ਹਨ। ਸੋਲਨ ਤੇ ਮੰਡੀ ਜ਼ਿਲ੍ਹੇ ’ਚ ਦੋ ਪਰਿਵਾਰਾਂ ਦੇ ਸੱਤ-ਸੱਤ ਜੀਅ ਹਲਾਕ ਹੋ ਗਏ ਹਨ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਸੂਬੇ ’ਚ ਭਲਕੇ 15 ਅਗਸਤ ਲਈ ਯੈਲੋ ਅਲਰਟ ਜਾਰੀ ਕਰਦਿਆਂ 18 ਅਗਸਤ ਤੱਕ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ।
Total Views: 205 ,
Real Estate



















