ਭਾਖੜਾ ‘ਚੋ ਪਾਣੀ ਛੱਡਣ ਤੋਂ ਬਾਅਦ ਰੋਪੜ ਜ਼ਿਲ੍ਹੇ ਵਿਗੜੇ ਹਾਲਾਤ, ਫੌਜ ਤੋਂ ਹੈਲੀਕਾਪਟਰ ਮੰਗੇ

ਭਾਖੜਾ ‘ਚੋ ਪਾਣੀ ਛੱਡਣ ਤੋਂ ਬਾਅਦ ਰੋਪੜ ਜ਼ਿਲ੍ਹੇ ‘ਚ ਨੰਗਲ ਤੇ ਅਨੰਦਪੁਰ ਸਾਹਿਬ ਸਬ ਡਵੀਜ਼ਨਾਂ ‘ਚ ਸਤਲੁਜ ਦਰਿਆ ਦੇ ਨਾਲ ਲੱਗਦੇ ਕਈ ਪਿੰਡਾਂ ‘ਚ ਹੜ੍ਹ ਵਰਗੇ ਹਾਲਤ ਬਣ ਗਏ ਹਨ। ਜਿਥੇ ਲੋਕ ਦਰਿਆ ਦਾ ਪਾਣੀ ਆਉਣ ਕਾਰਨ ਫਸ ਗਏ ਹਨ। ਪਾਣੀ ਜ਼ਿਆਦਾ ਹੋਣ ਕਾਰਨ ਕਿਸ਼ਤੀ ਰਾਹੀਂ ਬਚਾਅ ਕਾਰਜ ਚਲਾਉਣ ‘ਚ ਮੁਸ਼ਕਿਲ ਆ ਰਹੀ ਹੈ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਰੋਪੜ ਵੱਲੋਂ ਬਚਾਅ ਕਾਰਜਾਂ ਲਈ ਹੈਲੀਕਾਪਟਰ ਦੀ ਮੰਗ ਕੀਤੀ ਗਈ ਹੈ ਅਤੇ ਰਾਜ ਸਰਕਾਰ ਨੂੰ ਫੌਜ ਤੋਂ ਇਹ ਸਹਾਇਤਾ ਲਾਈਨ ਲਈ ਲਿਖਿਆ ਗਿਆ ਹੈ । ਨੰਗਲ ਤਹਿਸੀਲ ਵਿੱਚ ਪੈਂਦੇ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਬੇਲੀ ਅਤੇ ਜੋਲ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਏ ਹਨ।ਪਾਣੀ ਆਉਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸਤਲੁਜ ਦਰਿਆ ਦੇ ਨਾਲ ਲੱਗਦੇ ਘਰਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਲੋਕ ਵੀ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣ ਲੱਗੇ ਹਨ। ਇੰਨਾ ਹੀ ਨਹੀਂ ਪਾਣੀ ਦੀ ਭਾਰੀ ਮਾਤਰਾ ਕਾਰਨ ਲੋਕ ਆਪਣੇ ਘਰਾਂ ‘ਚ ਫਸੇ ਹੋਏ ਹਨ, ਜਿਨ੍ਹਾਂ ਨੂੰ ਬਚਾਇਆ ਜਾ ਰਿਹਾ ਹੈ।

Total Views: 170 ,
Real Estate