ਪੰਜਾਬ ਦੇ ਕਈ ਇਲਾਕਿਆਂ ਵਿਚ ਮੁੜ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ। ਅੱਜ ਭਾਖੜਾ ਡੈਮ ਦੇ ਗੇਟ 8 ਫੁੱਟ ਤੱਕ ਖੋਲ੍ਹ ਦਿੱਤੇ ਗਏ ਹਨ। ਹੇਠਲੇ ਇਲਾਕਿਆਂ ਦੇ ਲੋਕਾਂ ਨੂੰ ਸਤਲੁਜ ਦਰਿਆ ਦੇ ਕਿਨਾਰਿਆਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਪੌਂਗ ਡੈਮ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਬਿਆਸ ਦਰਿਆ ਨਾਲ ਲੱਗਦੇ ਨੌਸ਼ਿਹਰਾ ਪੱਤਣ, ਮਹਿਤਾਬਪੁਰ, ਮੋਤਲਾ, ਹਲੇੜ ਜਨਾਰਦਨ, ਚੱਕ ਭਾਈਆਂ, ਬੇਲਾ ਸਟਿਆਣਾ, ਧਨੋਆ, ਚੱਕਵਾਲ ਸਮੇਤ ਦਰਜਨਾਂ ਪਿੰਡਾਂ ਦੇ ਹਾਲਾਤ ਭਿਆਨਕ ਬਣ ਗਏ ਹਨ।ਨੌਸ਼ਹਿਰਾ ਪੱਤਣ ਕੋਲ ਗੁਰਦਾਸਪੁਰ ਤੋਂ ਬਿਆਸ ਦਰਿਆ ਦਾ ਧੁੱਸੀ ਬੰਨ੍ਹ ਵਿੱਚ ਬੀਤੀ ਸ਼ਾਮ ਪਏ ਪਾੜ ਕਾਰਨ ਜਗਤਪੁਰ, ਟਾਂਡਾ, ਦਾਦੂਵਾਲ, ਪੁਰਾਣਾ ਸ਼ਾਲਾ ਸਮੇਤ ਦਰਜਨ ਭਰ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਹਨ।
Total Views: 156 ,
Real Estate



















