ਬਰਨਾਲਾ ਦੇ ਪਿੰਡ ਸੇਖਾ ਵਿੱਚ ਅਣਪਛਾਤਿਆਂ ਨੇ ਘਰ ਵਿੱਚ ਦਾਖਲ ਹੋ ਕੇ ਮਾਂ-ਧੀ ਦਾ ਕਤਲ ਕਰ ਦਿੱਤਾ ਅਤੇ ਜਵਾਈ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ। ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖਲ ਹੋ ਕੇ ਬਜ਼ੁਰਗ ਹਰਬੰਸ ਕੌਰ ਅਤੇ ਆਪਣੇ ਪਤੀ ਨਾਲ ਪੇਕੇ ਘਰ ਰਹਿੰਦੀ ਪਰਮਜੀਤ ਕੌਰ ਦਾ ਕਤਲ ਕਰ ਦਿੱਤਾ ਅਤੇ ਉਸ ਦੇ ਪਤੀ ਰਾਜਦੀਪ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਕਤਲ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਗਏ ਹਨ। ਬਰਨਾਲਾ ਪੁਲੀਸ ਵਲੋਂ ਮੌਕੇ ਉਪਰ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਗਈ ਹੈ। ਕਾਤਲ ਏਨੇ ਜ਼ਿਆਦਾ ਸ਼ਾਤਰ ਹਨ ਕਿ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੇ ਡੀਵੀਆਰ ਵੀ ਲੈ ਗਏ। ਪਿੰਡ ਵਾਸੀਆਂ ਗੁਰਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਰਾਜਦੀਪ ਸਿੰਘ ਦੀ ਮਾਤਾ ਦਾ ਉਨ੍ਹਾਂ ਨੂੰ ਸਵੇਰ ਸਮੇ ਫੋਨ ਆਇਆ ਸੀ ਕੁਝ ਲੋਕ ਰਾਜਦੀਪ ਦੇ ਸੱਟਾਂ ਮਾਰ ਕੇ ਜ਼ਖ਼ਮੀ ਕਰ ਗਏ ਹਨ, ਜਿਸ ਤੋਂ ਬਾਅਦ ਉਹ ਘਰ ਪੁੱਜ ਕੇ ਦੇਖਿਆ ਤਾਂ ਘਰ ਦੇ ਸਾਰੇ ਦਰਵਾਜ਼ੇ ਬੰਦ ਸਨ। ਉਹ ਘਰ ਦੀ ਕੰਧ ਟੱਪ ਕੇ ਦਾਖਲ ਹੋਏ ਤਾਂ ਪਰਿਵਾਰ ਦੇ ਤਿੰਨੇ ਜੀਅ ਜ਼ਖ਼ਮੀ ਸਨ। ਇਸ ਘਰ ਵਿਚ ਰਾਜਦੀਪ ਸਿੰਘ ਘਰ ਜਵਾਈ ਵਜੋਂ ਰਹਿ ਰਿਹਾ ਸੀ। ਇਸ ਹਮਲੇ ਵਿੱਚ ਉਸ ਦੀ ਸੱਸ ਹਰਬੰਸ ਕੌਰ ਅਤੇ ਪਤਨੀ ਪਰਮਜੀਤ ਕੌਰ ਦੀ ਮੌਤ ਹੋ ਚੁੱਕੀ ਹੈ, ਜਦਕਿ ਰਾਜਦੀਪ ਦੇ ਵੀ ਬਹੁਤ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ,ਜਿਸ ਨੂੰ ਤੁਰੰਤ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਬਰਨਾਲਾ: ਮਾਂ-ਧੀ ਦਾ ਕਤਲ, ਜਵਾਈ ਗੰਭੀਰ ਜ਼ਖ਼ਮੀ
Total Views: 551 ,
Real Estate



















